ਅਸ਼ੋਕ ਤੰਵਰ ਨੇ ਲਗਾਇਆ 5 ਕਰੋੜ ਰੁਪਏ ਵਿਚ ਟਿਕਟਾਂ ਵੇਚਣ ਦਾ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਘਮਾਸਾਨ ਸ਼ੁਰੂ ਹੋ ਗਿਆ ਹੈ। ਅੱਜ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਦਿੱਲੀ ਸਥਿਤ ਕਾਂਗਰਸ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਤੰਵਰ ਦਾ ਆਰੋਪ ਹੈ ਕਿ ਕਾਂਗਰਸ ਵਲੋਂ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਤੰਵਰ ਨੇ 5 ਕਰੋੜ ਰੁਪਏ ਵਿਚ ਟਿਕਟਾਂ ਵੇਚਣ ਦਾ ਆਰੋਪ ਵੀ ਲਗਾਇਆ। ਤੰਵਰ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਪਾਰਟੀ ਖਿਲਾਫ ਕੰਮ ਕੀਤਾ, ਉਨ੍ਹਾਂ ਨੂੰ ਹੀ ਟਿਕਟਾਂ ਦੇਣ ਲਈ ਤਵੱਜੋਂ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਵਿਧਾਨ ਸਭਾ ਲਈ 21 ਅਕਤੂਬਰ ਨੂੰ ਵੋਟਾਂ ਪੈਣੀਆਂ ਅਤੇ 24 ਅਕਤੂਬਰ ਨੂੰ ਨਤੀਜੇ ਆਉਣੇ ਹਨ। ਇਸਦੇ ਚੱਲਦਿਆਂ ਭਾਜਪਾ ਅਤੇ ਹੋਰ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ, ਪਰ ਕਾਂਗਰਸ ਪਾਰਟੀ ਇਸ ਮਾਮਲੇ ਵਿਚ ਪਿੱਛੇ ਚੱਲ ਰਹੀ ਹੈ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …