Breaking News
Home / ਪੰਜਾਬ / ਹਰਿਆਣਾ ‘ਚ ਅਕਾਲੀਭਾਜਪਾ ਗਠਜੋੜ ‘ਚ ਤਰੇੜਾਂ

ਹਰਿਆਣਾ ‘ਚ ਅਕਾਲੀਭਾਜਪਾ ਗਠਜੋੜ ‘ਚ ਤਰੇੜਾਂ

ਸ਼ਵੇਤ ਮਲਿਕ ਨੇ ਕਿਹਾ – ਪੰਜਾਬ ‘ਚ ਗਠਜੋੜ ਪੂਰੀ ਤਰ੍ਹਾਂ ਮਜ਼ਬੂਤ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀਭਾਜਪਾ ਗਠਜੋੜ ਵਿਚ ਤਰੇੜਾਂ ਆ ਗਈਆਂ ਹਨ ਅਤੇ ਇਹ ਦੋਵੇਂ ਪਾਰਟੀਆਂ ਵੱਖਵੱਖ ਤੌਰ ‘ਤੇ ਚੋਣ ਲੜ ਰਹੀਆਂ ਹਨ। ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਵਿਚ ਵੀ ਗਠਜੋੜ ‘ਤੇ ਅਸਰ ਜ਼ਰੂਰ ਪਵੇਗਾ। ਇਸ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਵਿਚ ਅਕਾਲੀਭਾਜਪਾ ਗਠਜੋੜ ਪੂਰੀ ਤਰ੍ਹਾਂ ਮਜ਼ਬੂਤ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ਵਿਚ ਅਕਾਲੀ ਦਲ ਦੇ ਇਕੋ ਇਕ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਨੇ ਆਪਣੇ ਵਿਚ ਸ਼ਾਮਲ ਕੇ ਟਿਕਟ ਦੇ ਦਿੱਤੀ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਵੀ ਭਾਜਪਾ ਦੇ ਇਕ ਆਗੂ ਰਾਜਿੰਦਰ ਸਿੰਘ ਨੂੰ ਆਪਣੇ ਵਿਚ ਸ਼ਾਮਲ ਕਰਕੇ ਕਾਲਾਂਵਾਲੀ ਹਲਕੇ ਤੋਂ ਉਮੀਦਵਾਰ ਬਣਾ ਦਿੱਤਾ ਸੀ।

Check Also

ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ

ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ; ਮਹਿੰਦਰ ਕੇਪੀ ਨੂੰ ਜਲੰਧਰ ਤੋਂ, ਹੁਸ਼ਿਆਰਪੁਰ ਤੋਂ ਠੰਡਲ, …