ਸ਼੍ਰੋਮਣੀ ਕਮੇਟੀ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸੜਨ ਲਈ ਕਿਹਾ
ਕਪੂਰਥਲਾ/ਬਿਊਰੋ ਨਿਊਜ਼
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅੱਜ ਵੱਡੇ ਐਲਾਨ ਕੀਤੇ ਗਏ। ਜਿਨ੍ਹਾਂ ਵਿਚ ਸਭ ਤੋਂ ਪਹਿਲਾ ਇਹ ਹੈ ਕਿ ਸੁਲਤਾਨਪੁਰ ਲੋਧੀ ਪੰਜਾਬ ਦਾ ਪਲਾਸਟਿਕ ਮੁਕਤ ਸ਼ਹਿਰ ਹੋਵੇਗਾ। ਇਸ ਦੇ ਚੱਲਦਿਆਂ ਪ੍ਰਕਾਸ਼ ਪੁਰਬ ਦੌਰਾਨ ਹੋਣ ਵਾਲੇ ਧਾਰਮਿਕ ਸਮਾਰੋਹ, ਲੰਗਰ ਪਾਣੀ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਪਲਾਸਟਿਕ ਸਮਗਰੀ ਦੀ ਵਰਤੋਂ ਨਹੀਂ ਹੋਵੇਗੀ। ਇਸ ਸਬੰਧੀ ਸਰਕਾਰ ਬਦਲਵਾਂ ਪ੍ਰਬੰਧ ਲੈ ਕੇ ਆਏਗੀ।
ਉਧਰ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …