16.7 C
Toronto
Friday, August 28, 2026
spot_img
Homeਭਾਰਤਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਅਤੇ ਸ਼ਾਸ਼ਤਰੀ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਅਤੇ ਸ਼ਾਸ਼ਤਰੀ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਅਤੇ ਸ਼ਾਸ਼ਤਰੀ ਨੂੰ ਦਿੱਤੀ ਸ਼ਰਧਾਂਜਲੀਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਕੈਪਟਨ ਅਮਰਿੰਦਰ ਨੇ ਵੀ ਮਹਾਤਮਾ ਗਾਂਧੀ ਨੂੰ ਕੀਤਾ ਯਾਦ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਅੱਜ 150ਵਾਂ ਜਨਮ ਦਿਨ ਸੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਵਿਜੇਘਾਟ ਪਹੁੰਚੇ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਨੂੰ ਵੀ ਪ੍ਰਣਾਮ ਕੀਤਾ। ਇਸਦੇ ਚੱਲਦਿਆਂ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਜੇ ਪੀ ਨੱਡਾ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਮਹਾਤਮਾ ਗਾਂਧੀ ਨੂੰ ਯਾਦ ਕੀਤਾ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਗਾਂਧੀ ਜੀ ਦੀ ਵਚਨਬੱਧਤਾ ਸਾਡੀ ਹਮੇਸ਼ਾ ਰਹਿਨੁਮਾਈ ਕਰਦੀ ਰਹੇਗੀ। ਕੈਪਟਨ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਵੀ ਯਾਦ ਕੀਤਾ।

RELATED ARTICLES
POPULAR POSTS