ਪੰਜਾਬ ਵਿਚ ਕੋਈ ਆਰਥਿਕ ਮੰਦਹਾਲੀ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੂਰੇ ਦੇਸ਼ ਵਿਚ ਆਰਥਿਕ ਮੰਦਹਾਲੀ ਦਾ ਬੋਲਬਾਲਾ ਹੋਇਆ ਪਿਆ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਪੰਜਾਬ ਵਿਚ ਕੋਈ ਆਰਥਿਕ ਮੰਦਹਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਧੇਰੇ ਨਿਵੇਸ਼ ਅਤੇ ਨੌਕਰੀਆਂ ਪੈਦਾ ਹੋ ਰਹੀਆਂ ਹਨ। ਇਕ ਇੰਟਰਵਿਊ ਦੌਰਾਨ ਕੈਪਟਨ ਨੇ ਕਿਹਾ ਕਿ ਭਾਵੇਂ ਵਿਸ਼ਵ ਸਮੇਤ ਸਾਡਾ ਦੇਸ਼ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ, ਪਰ ਜੇਕਰ ਕੋਈ ਉਨ੍ਹਾਂ ਕੋਲੋਂ ਪੰਜਾਬ ਦੀ ਆਰਥਿਕਤਾ ਬਾਰੇ ਪੁੱਛੇਗਾ ਤਾਂ ਉਹ ਇਹੀ ਕਹਿਣਗੇ ਕਿ ਪੰਜਾਬ ਵਿਚ ਕੋਈ ਵੀ ਆਰਥਿਕ ਸੰਕਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ। ਕੈਪਟਨ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਸਕੀਮ ਤਹਿਤ ਲੱਖਾਂ ਨੌਕਰੀਆਂ ਹੁਣ ਤੱਕ ਨੌਜਵਾਨਾਂ ਨੂੰੂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਵੀ ਇੰਡਸਟਰੀ ਲਈ ਉਦਮ ਕਰਨੇ ਚਾਹੀਦੇ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …