ਦਿੱਲੀ ਤੋਂ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਖਾਸ ਤੱਕ ਚੱਲੇਗੀ ਇਹ ਗੱਡੀ
ਨਵੀਂ ਦਿੱਲੀ/ਬਿਊਰੋ ਨਿਊਜ਼
ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਮੰਤਰੀ ਹਰਸ਼ ਵਰਧਨ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ‘ਸਰਬੱਤ ਦਾ ਭਲਾ ਐਕਸਪੈ੍ਰੱਸ’ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਰੇਲ ਗੱਡੀ ਦਿੱਲੀ ਤੋਂ ਲੁਧਿਆਣਾ ਹੁੰਦੀ ਹੋਈ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਖ਼ਾਸ ਤੱਕ ਚਲੇਗੀ। ਇਸ ਰੇਲ ਗੱਡੀ ਦਾ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਹ ਰੇਲ ਗੱਡੀ ਚਲਾਉਣ ਲਈ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਪਿਊਸ਼ ਗੋਇਲ ਦਾ ਧੰਨਵਾਦ ਵੀ ਕੀਤਾ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …