ਬਲੈਕ ਲਿਸਟ ਹੋਣ ਦਾ ਖਤਰਾ ਵਧਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਤਵਾਦੀਆਂ ਨੂੰ ਫੰਡਿੰਗ ਅਤੇ ਮਨੀ ਲਾਂਡਰਿੰਗ ‘ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਂਸੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ.) ਨੇ ਪਾਕਿਸਤਾਨ ਨੂੰ ਝਟਕਾ ਦਿੱਤਾ ਹੈ। ਐਸ.ਏ.ਟੀ.ਐਫ. ਨਾਲ ਜੁੜੇ ਏਸ਼ੀਆ ਪੈਸੀਫਿਕ ਗਰੁੱਪ ਨੇ ਮੰਨਿਆ ਕਿ ਪਾਕਿਸਤਾਨ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਸਮੇਤ ਦੂਜੇ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ਵਿਚ ਅਸਫਲ ਰਿਹਾ ਹੈ। ਇਸਦੇ ਚੱਲਦਿਆਂ ਅਗਲੇ ਹਫਤੇ ਪੈਰਿਸ ਵਿਚ ਹੋਣ ਵਾਲੀ ਬੈਠਕ ਵਿਚ ਉਸ ਨੂੰ ਗਰੇਅ ਲਿਸਟ ਵਿਚੋਂ ਹਟਾ ਕੇ ਬਲੈਕ ਲਿਸਟ ਵਿਚ ਰੱਖਿਆ ਜਾ ਸਕਦਾ ਹੈ। ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਜੇਕਰ ਬਲੈਕ ਲਿਸਟ ਵਿਚ ਪਾ ਦਿੱਤਾ ਗਿਆ ਤਾਂ ਉਸਦੀ ਆਰਥਿਕ ਹਾਲਤ ਹੋਰ ਵੀ ਬਦਤਰ ਹੋ ਜਾਵੇਗੀ।
Check Also
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ’ਤੇ ਕੀਤਾ ਸਿਆਸੀ ਹਮਲਾ
ਕਿਹਾ : ਕਾਂਗਰਸ ਨੇ ਅਸਾਮ ’ਚ ਸ਼ਾਂਤੀ ਕਾਇਮ ਨਹੀਂ ਹੋਣ ਦਿੱਤੀ ਦੇਰਗਾਓਂ/ਬਿਊਰੋ ਨਿਊਜ਼ : ਕੇਂਦਰੀ …