ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ
ਮੁੰਬਈ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਆਪਣਾ ਸਾਂਝਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਮੁੰਬਈ ਵਿਚ ਕੀਤੇ ਗਏ ਸਮਾਗਮ ਦੌਰਾਨ ਦੋਵੇਂ ਪਾਰਟੀਆਂ ਨੇ ਆਉਣ ਵਾਲੇ ਪੰਜ ਸਾਲਾਂ ਲਈ ਕਈ ਵੱਡੇਵੱਡੇ ਵਾਅਦੇ ਕਰ ਦਿੱਤੇ। ਸਭ ਤੋਂ ਵੱਡਾ ਚੋਣ ਵਾਅਦਾ ਇਹ ਕੀਤਾ ਗਿਆ ਕਿ ਮਹਾਰਾਸ਼ਟਰ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਣੇ ਸਾਂਝੇ ਮਨੋਰਥ ਪੱਤਰ ਵਿਚ ਗਲੋਬਲ ਵਾਰਮਿੰਗ ਨੂੰ ਵੀ ਜਗ੍ਹਾ ਦਿੱਤੀ ਹੈ। ਧਿਆਨ ਰਹੇ ਕਿ ਆਉਂਦੀ 21 ਅਕਤੂਬਰ ਨੂੰ ਮਹਾਰਾਸ਼ਟਰ ਵਿਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …