ਪੁਲਿਸ ਨੂੰ ਨਸ਼ੇ ਸਬੰਧੀ ਹੋਰ ਵੀ ਅਹਿਮ ਜਾਣਕਾਰੀਆਂ ਮਿਲਣ ਦੀ ਆਸ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਸੀ. ਆਈ. ਏ. ਸਟਾਫ਼ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਡੇਢ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਬਾਈਪਾਸ ਨੇੜੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਕਾਰ ਸਵਾਰ ਵਿਅਕਤੀ ਕੋਲੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਬਲਜਿੰਦਰ ਸਿੰਘ ਵਾਸੀ ਜਰਮਸਤਪੁਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ‘ਚ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਤਸਕਰ ਕੋਲੋਂ ਪੁਲਿਸ ਨੂੰ ਹੋਰ ਵੀ ਅਹਿਮ ਜਾਣਕਾਰੀਆਂ ਮਿਲਣ ਦੀ ਆਸ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …