ਖਹਿਰਾ ਨੇ ਕਿਹਾ – ਅਕਾਲੀ ਦਲ ਅਤੇ ਕਾਂਗਰਸ ਨੇ ਗੋਲੀਕਾਂਡ ਦੇ ਪੀੜਤਾਂ ਨੂੰ ਨਹੀਂ ਦਿਵਾਇਆ ਇਨਸਾਫ
ਜਲੰਧਰ/ਬਿਊਰੋ ਨਿਊਜ਼
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਜਲੰਧਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਗਾੜੀ ਗੋਲੀ ਕਾਂਡ ਦੀ ਚੌਥੀ ਬਰਸੀ ਨੂੰ ਕਾਲੇ ਦਿਨ ਵਜੋਂ ਮਨਾਏਗੀ। ਖਹਿਰਾ ਨੇ ਕਿਹਾ ਕਿ 14 ਅਕਤੂਬਰ ਨੂੰ ਸਵੇਰੇ 11 ਵਜੇ ਇਸ ਗੋਲੀਕਾਂਡ ‘ਚ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦੀ ਯਾਦ ‘ਚ ਭੋਗ ਵੀ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਸ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਏਗੀ। ਖਹਿਰਾ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਅਤੇ ਹੁਣ ਕਾਂਗਰਸ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਅਤੇ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ ਨਹੀਂ ਦੁਆ ਸਕੀ। ਸਾਰੇ ਮੁਲਜ਼ਮ ਅਜ਼ਾਦ ਘੁੰਮ ਰਹੇ ਹਨ। ਇਸ ਮਾਮਲੇ ‘ਚ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਪਹਿਲਾਂ ਬੋਲਦੇ ਹੁੰਦੇ ਸੀ ਪਰ ਹੁਣ ਉਹ ਵੀ ਕੁਝ ਨਹੀਂ ਬੋਲ ਰਹੇ। ਉਨ੍ਹਾਂ ਕਿਹਾ ਕਿ ਰੰਧਾਵਾ ਤੇ ਸਿੱਧੂ ਨੂੰ ਫਿਰ ਸਾਹਮਣੇ ਆ ਕੇ ਲੋਕਾਂ ਨੂੰ ਇਨਸਫ ਦਿਵਾਉਣਾ ਚਾਹੀਦਾ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …