Breaking News
Home / ਪੰਜਾਬ / ਪੰਜਾਬ ਸਮੇਤ ਸਮੁੱਚੇ ਭਾਰਤ ‘ਚ ਭਲਕੇ ਮਨਾਇਆ ਜਾਵੇਗਾ ਦੁਸਹਿਰਾ

ਪੰਜਾਬ ਸਮੇਤ ਸਮੁੱਚੇ ਭਾਰਤ ‘ਚ ਭਲਕੇ ਮਨਾਇਆ ਜਾਵੇਗਾ ਦੁਸਹਿਰਾ

ਕੈਪਟਨ ਅਮਰਿੰਦਰ ਸਿੰਘ ਵਲੋਂ ਦੁਸਹਿਰੇ ਦੇ ਤਿਉਹਾਰ ਦੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਭਲਕੇ ਮੰਗਲਵਾਰ ਨੂੰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੋਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਪਵਿੱਤਰ ਤਿਉਹਾਰਾਂ ਦੀ ਲੋਕਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਦੀਆਂ ਮਹਾਨ ਕਦਰਾਂ-ਕੀਮਤਾਂ ਚੰਗਿਆਈ ਦੇ ਰਸਤੇ ‘ਤੇ ਚੱਲਣ ਵਾਸਤੇ ਮਨੁੱਖਤਾ ਨੂੰ ਸੇਧ ਦਿੰਦਿਆਂ ਹਨ। ਉਨਾਂ ਨੇ ਲੋਕਾਂ ਨੂੰ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਤਿਉਹਾਰਾਂ ਰਾਹੀਂ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਸਮੇਤ ਆਦਰਸ਼ਾਂ ਅਤੇ ਰਵਾਇਤਾਂ ‘ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਾਰਿਆਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਆਪਸੀ ਮੇਲ-ਮਿਲਾਪ ਦੀ ਭਾਵਨਾ ਨਾਲ ਮਨਾਉਣ ਦੀ ਵੀ ਅਪੀਲ ਕੀਤੀ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …