Breaking News
Home / ਪੰਜਾਬ / ਪੰਜਾਬ ਸਰਕਾਰ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ

ਪੰਜਾਬ ਸਰਕਾਰ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ

ਰੰਧਾਵਾ ਨੇ ਕਿਹਾ – ਸੁਖਬੀਰ ਬਾਦਲ ਦੀ ਗੱਲ ਬਰਦਾਸ਼ਤ ਨਹੀਂ ਕਰਾਂਗੇ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨਾਲ ਕੋਈ ਵੀ ਮੱਤਭੇਦ ਨਹੀਂ, ਬਲਕਿ ਉਨ੍ਹਾਂ ਦਾ ਮੱਤਭੇਦ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਰੰਧਾਵਾ ਨੇ ਕਿਹਾ ਕਿ ਜੇ ਸੁਖਬੀਰ ਬਾਦਲ ਕਰਤਾਰਪੁਰ ਸਾਹਿਬ ਆ ਕੇ ਸ਼੍ਰੋਮਣੀ ਕਮੇਟੀ ਦੀ ਗੱਲ ਕਰਨਗੇ ਤਾਂ ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ‘ਤੇ ਕਰਵਾਏ ਜਾ ਰਹੇ ਸਮਾਗਮਾਂ ‘ਤੇ ਸ਼੍ਰੋਮਣੀ ਅਕਾਲੀ ਦਲ ਆਪਣਾ ਕਬਜ਼ਾ ਜਮਾਉਣਾ ਚਾਹੁੰਦੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਉਂਕਿ ਇਹ ਸਾਂਝੀ ਸਟੇਜ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਮੀਟਿੰਗ ਵੀ ਹੋਈ ਸੀ, ਇਸ ਮੀਟਿੰਗ ਵਿਚ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ ਸਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …