8.4 C
Toronto
Friday, October 24, 2025
spot_img
Homeਪੰਜਾਬਪੰਜਾਬ 'ਚ ਪਿਆਜ਼ਾਂ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ

ਪੰਜਾਬ ‘ਚ ਪਿਆਜ਼ਾਂ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ

ਪਿਆਜ਼ਾਂ ਦਾ ਟਰੱਕ ਲੁੱਟਣ ਲਈ ਬਠਿੰਡਾ ‘ਚ ਡਰਾਈਵਰ ਦਾ ਕਤਲ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਚ ਪਿਆਜ਼ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ ਅਤੇ ਪਿਆਜ਼ 60 ਤੋਂ 70 ਰੁਪਏ ਕਿਲੋ ਵਿਕ ਰਿਹਾ ਹੈ। ਇਸ ਦੇ ਚੱਲਦਿਆਂ ਪਿਆਜ਼ਾਂ ਨਾਲ ਲੱਦੇ ਇੱਕ ਟਰੱਕ ਨੂੰ ਲੁੱਟਣ ਦੀ ਨੀਅਤ ਨਾਲ ਕੁਝ ਅਣਪਛਾਤੇ ਵਿਅਕੀਆਂ ਨੇ ਬਠਿੰਡਾ ਵਿਚ ਟਰੱਕ ਡਰਾਈਵਰ ਦਾ ਕਤਲ ਕਰ ਦਿੱਤਾ। ਇਹ ਟਰੱਕ ਬਠਿੰਡਾ ਨੇੜੇ ਇਕ ਫਲਾਈਵਰ ਕੋਲੋਂ ਲੰਘ ਰਿਹਾ ਸੀ ਤਾਂ ਅਛਪਛਾਤੇ ਵਿਅਕਤੀਆਂ ਨੇ ਟਰੱਕ ਦੇ ਡਰਾਈਵਰ ਬਨਵਾਰੀ ਲਾਲ ‘ਤੇ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਟਰੱਕ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਰਸਤੇ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਹ ਪਿਆਜ਼ ਨਾਸਿਕ ਤੋਂ ਬਠਿੰਡਾ ਲਈ ਆਏ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS