ਕੈਪਟਨ ਅਮਰਿੰਦਰ, ਵਿਜੇਇੰਦਰ ਸਿੰਗਲਾ ਅਤੇ ਮਨਪ੍ਰੀਤ ਬਾਦਲ ਦੇ ਸਾੜੇ ਪੁਤਲੇ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਵਿਚ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਦੁਸਹਿਰਾ ਬਹੁਤ ਹੀ ਨਿਵੇਕਲੇ ਢੰਗ ਨਾਲ ਮਨਾਇਆ। ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ। ਪੁਤਲੇ ਫੂਕ ਰਹੇ ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਵਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਚਲਦਿਆਂ ਸੁੱਤੀ ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਵਲੋਂ ਅੱਜ ਨਿਵੇਕਲੇ ਢੰਗ ਨਾਲ ਦੁਸਹਿਰਾ ਮਨਾਇਆ ਗਿਆ ਹੈੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਤੋਂ ਸਬਕ ਲੈ ਕੇ ਬੇਰੁਜ਼ਗਾਰਾਂ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …