Breaking News
Home / ਪੰਜਾਬ / ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੀਆਂ ਰੌਣਕਾਂ ਅੱਜ ਹਰ ਪਾਸੇ ਵੇਖਣ ਨੂੰ ਮਿਲੀਆਂ ਅਤੇ ਲੋਕਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਗਿਆ। ਸ਼ਾਮ ਵੇਲੇ ਲੋਕਾਂ ਵਲੋਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਸਾੜਿਆ ਗਿਆ। ਦੁਸਹਿਰੇ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਹਮੇਸ਼ਾ ਯਾਦ ਕਰਵਾਉਂਦਾ ਹੈ ਕਿ ਬੁਰਾਈ ਉੱਪਰ ਚੰਗਿਆਈ ਦੀ ਜਿੱਤ ਨਿਸ਼ਚਤ ਹੁੰਦੀ ਹੈ ਅਤੇ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ।
ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਚੰਡੀਗੜ੍ਹ ‘ਚ ਪੈਂਦੇ ਧਨਾਸ ਖੇਤਰ ਵਿਚ ਸਭ ਤੋਂ ਉਚੇ 221 ਫੁੱਟ ਦੇ ਰਾਵਣ ਦਾ ਪੁਤਲਾ ਸਾੜਿਆ ਗਿਆ, ਜਿਸ ਨੂੰ ਬਣਾਉਣ ਲਈ 30 ਲੱਖ ਰੁਪਏ ਖਰਚ ਹੋਏ ਸਨ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …