Breaking News
Home / ਭਾਰਤ / ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਨੂੰ ਪਾਰਟੀ ਦੇ ਭਵਿੱਖ ਦੀ ਚਿੰਤਾ

ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਨੂੰ ਪਾਰਟੀ ਦੇ ਭਵਿੱਖ ਦੀ ਚਿੰਤਾ

ਕਿਹਾ – ਸਾਡੇ ਆਗੂ ਨੇ ਸਾਨੂੰ ਛੱਡ ਦਿੱਤਾ, ਹੁਣ ਪਾਰਟੀ ਸਾਹਮਣੇ ਹੋਂਦ ਬਚਾਉਣ ਦਾ ਖਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਅੱਜ ਕਿਹਾ ਕਿ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੇਖ ਕੇ ਦੁਖ ਅਤੇ ਚਿੰਤਾ ਹੋ ਰਹੀ ਹੈ। ਉਨ੍ਹਾਂ ਰਾਹੁਲ ਗਾਂਧੀ ਵਲੋਂ ਪਾਰਟੀ ਦੀ ਪ੍ਰਧਾਨਗੀ ਛੱਡਣ ਬਾਰੇ ਕਿਹਾ ਕਿ ਸਾਡੇ ਆਗੂ ਨੇ ਸਾਨੂੰ ਛੱਡ ਦਿੱਤਾ ਅਤੇ ਹੁਣ ਪਾਰਟੀ ਨੂੰ ਆਪਣੀ ਹੋਂਦ ਬਚਾਉਣ ਲਈ ਜੂਝਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਰਾਹੁਲ ਨੇ 25 ਮਈ ਨੂੰ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪਾਰਟੀ 542 ਵਿਚੋਂ ਸਿਰਫ 52 ਸੀਟਾਂ ਹੀ ਜਿੱਤ ਸਕੀ ਸੀ। ਖੁਰਸ਼ੀਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਹੁਤ ਹੀ ਚਿੰਤਾਜਨਕ ਹੈ ਅਤੇ ਹਾਰ ਦੀ ਵਜ੍ਹਾ ਕਰਕੇ ਪਾਰਟੀ ਅਤੇ ਜ਼ਿੰਮੇਵਾਰੀਆਂ ਤੋਂ ਦੂਰ ਹੋਣ ਨਾਲ ਹਾਲਤ ਹੋਰ ਵੀ ਜ਼ਿਆਦਾ ਚਿੰਤਾਜਨਕ ਹੋ ਜਾਵੇਗੀ।

Check Also

’84 ਸਿੱਖ ਕਤਲੇਆਮ : ਕੇਂਦਰ ਵਲੋਂ ਜਸਟਿਸ ਢੀਂਗਰਾ ਕਮੇਟੀ ਦੀ ਰਿਪੋਰਟ ਮਨਜ਼ੂਰ

ਦੋਸ਼ੀ ਪੁਲਿਸ ਮੁਲਾਜ਼ਮ ਵੀ ਬਖਸ਼ੇ ਨਹੀਂ ਜਾਣਗੇ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ …