ਭਾਗਵਤ ਨੇ ਭਾਰਤ ਨੂੰ ਦੱਸਿਆ ਸੀ ਹਿੰਦੂ ਰਾਸ਼ਟਰ
ਚੰਡੀਗੜ੍ਹ/ਬਿਊਰੋ ਨਿਊਜ਼
ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਲੰਘੇ ਕੱਲ੍ਹ ਨਾਗਪੁਰ ‘ਚ ਦੁਸਹਿਰੇ ਦੇ ਸਮਾਗਮ ਵਿਚ ਭਾਰਤ ਨੂੰ ਹਿੰਦੂ ਰਾਸ਼ਟਰ ਦੱਸ ਕੇ ਆਪਣੀ ਫਿਰਕਾਪ੍ਰਸਤੀ ਵਾਲੀ ਸੋਚ ਦਾ ਪ੍ਰਗਟਾਵਾ ਕੀਤਾ ਸੀ। ਭਗਵਤ ਦੇ ਬਿਆਨ ਦਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸਖਤ ਵਿਰੋਧ ਕੀਤਾ। ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਦੇ ਬੁਲਾਰੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਹਨ ਭਾਗਵਤ ਨੇ ਫ਼ਿਰਕੂ ਬਿਆਨ ਦੇ ਕੇ ਭਾਰਤ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਹਨ ਭਾਗਵਤ ਦਾ ਬਿਆਨ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਜੋੜਨ ਵਾਲਾ ਨਹੀਂ ਸਗੋਂ ਫ਼ਿਰਕੂ ਵੰਡੀਆਂ ਪਾਉਣ ਅਤੇ ਤੋੜਨ ਵਾਲਾ ਹੈ। ਬੁੱਧ ਰਾਮ ਨੇ ਕਿਹਾ ਕਿ ਭਾਰਤ ਨੂੰ ਪਿਆਰ ਕਰਨ ਵਾਲੇ ਕਿਸੇ ਵੀ ਸੱਚੇ-ਸੁੱਚੇ ਨਾਗਰਿਕ ਨੂੰ ਭਾਰਤੀ ਹੋਣ ਵਜੋਂ ਆਰ.ਐਸ.ਐਸ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …