ਪੁੱਛਗਿੱਛ ਦੌਰਾਨ ਆਰੋਪੀ ਕਰਨ ਲੱਗੇ ਖੁਲਾਸੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵੱਖਵੱਖ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਜਰਮਨੀ, ਇਟਲੀ ਅਤੇ ਅਮਰੀਕਾ ਤੋਂ ਫੰਡਿੰਗ ਹੋ ਰਹੀ ਹੈ। ਪਿਛਲੇ ਦਿਨੀਂ ਤਰਨਤਾਰਨ ਵਿਚ ਡਰੋਨ ਦੇ ਜ਼ਰੀਏ ਪਹੁੰਚੇ ਹਥਿਆਰ ਤੇ ਪੈਸੇ ਅਤੇ ਜੰਮੂ ਕਸ਼ਮੀਰ ਸਰਹੱਦ ‘ਤੇ ਵੱਡੀ ਮਾਤਰਾ ਵਿਚ ਹਥਿਆਰਾਂ ਨਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਪੁੱਛਗਿੱਛ ਦੌਰਾਨ ਅਜਿਹੇ ਖੁਲਾਸੇ ਹੋ ਰਹੇ ਹਨ। ਹੁਣ ਈ.ਡੀ. ਵੀ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।
ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਅੱਤਵਾਦੀ ਗਤੀਵਿਧੀਆਂ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਹੈ। ਇਸ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਿਹੜੇ ਵੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ ਕੋਲੋਂ ਹੋਰ ਵੀ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …