Breaking News
Home / ਹਫ਼ਤਾਵਾਰੀ ਫੇਰੀ / ਪਾਕਿ ਨੇ ਆਖਿਆ ਲਾਂਘਾ ਖੋਲ੍ਹਣ ਦੀ ਤਰੀਕ ਅਜੇ ਤੈਅ ਨਹੀਂ

ਪਾਕਿ ਨੇ ਆਖਿਆ ਲਾਂਘਾ ਖੋਲ੍ਹਣ ਦੀ ਤਰੀਕ ਅਜੇ ਤੈਅ ਨਹੀਂ

ਇਸਲਾਮਾਬਾਦ : ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਬੰਧੀ ਕੋਈ ਵੀ ਤਰੀਕ ਅਜੇ ਤੱਕ ਮੁਕੱਰਰ ਨਹੀਂ ਕੀਤੀ ਗਈ। ਫੇਰ ਵੀ ਇਸ ਦੇ ਤੈਅ ਸਮੇਂ ‘ਤੇ ਖੋਲ੍ਹਣ ਸਬੰਧੀ ਯਕੀਨ ਦਿਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤੀ ਪੰਜਾਬ ਸਮੇਤ ਪੂਰੀ ਦੁਨੀਆ ਵਿਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਰੀਬ ਇਕ ਮਹੀਨਾ ਪਹਿਲਾ ਕੌਰੀਡੋਰ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੇ ਐਲਾਨ ਕੀਤਾ ਸੀ ਕਿ ਪਾਕਿਸਤਾਨ ਭਾਰਤੀ ਸਿੱਖ ਯਾਤਰੀਆਂ ਲਈ ਕਰਤਾਰਪੁਰ ਸਾਹਿਬ ਲਾਂਘਾ 9 ਨਵੰਬਰ ਤੋਂ ਖੋਲ੍ਹ ਦੇਵੇਗਾ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਵਚਨਬੱਧਤਾ ਮੁਤਾਬਿਕ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਹੋ ਜਾਵੇਗਾ ਤੇ ਤੈਅ ਸਮੇਂ ‘ਤੇ ਇਸ ਦਾ ਉਦਘਾਟਨ ਵੀ ਹੋਵੇਗਾ ਪਰ ਅਜੇ ਤੱਕ ਇਸ ਸਬੰਧੀ ਕੋਈ ਤਰੀਕ ਮੁਕੱਰਰ ਨਹੀਂ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …