ਕਪੂਰਥਲਾ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਾਂਝੀ ਸਟੇਜ ਲਗਾਉਣ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ। ਇਸ ਦਾ ਖੁਲਾਸਾ ਬੀਬੀ ਜਗੀਰ ਕੌਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪੰਜਾਬ ਸਰਕਾਰ ਵਲੋਂ ਸਾਂਝੀ ਸਟੇਜ ਲਗਾਉਣ ਸਬੰਧੀ ਕੋਈ ਹਾਂਪੱਖੀ ਹੁੰਗਾਰਾ ਨਹੀਂ ਮਿਲਿਆ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੱਖਰੀ ਸਟੇਜ ਲਗਾਉਣ ਦਾ ਫੈਸਲਾ ਲਿਆ ਹੈ। ਇਸ ਲਈ ਦਿੱਲੀ ਦੀ ਇਕ ਪ੍ਰਾਈਵੇਟ ਕੰਪਨੀ ਨੂੰ 10 ਕਰੋੜ ਰੁਪਏ ਦਾ ਟੈਂਡਰ ਦੇਣ ਦਾ ਫੈਸਲਾ ਕੀਤਾ ਗਿਆ। ਉਧਰ ਦੂਜੇ ਪਾਸੇ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਸ ਸਭ ਲਈ ਸੁਖਬੀਰ ਬਾਦਲ ਅਤੇ ਬੀਬੀ ਜਗੀਰ ਕੌਰ ਨੂੰ ਜ਼ਿੰਮੇਵਾਰ ਦੱਸਿਆ। ਚੀਮਾ ਨੇ ਕਿਹਾ ਕਿ ਬੀਬੀ ਜਗੀਰ ਨੇ ਇਸ ਮਾਮਲੇ ਵਿਚ ਨਾਂਹ ਪੱਖੀ ਰੋਲ ਅਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਿਛਲੇ ਪਾਸੇ ਸਟੇਜ ਤਿਆਰ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਦੁਨੀਆ ਨੂੰ ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ ਵਿਚ ਐਸਜੀਪੀਸੀ ਅਤੇ ਪੰਜਾਬ ਸਰਕਾਰ ਵਿਚ ਤਾਲਮੇਲ ਨਾ ਬਣਨਾ ਸਿੱਖ ਸੰਗਤਾਂ ਨੂੰ ਨਿਰਾਸ਼ ਹੀ ਕਰੇਗਾ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …