ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੇਖ ਕੇ ਬਹੁਤ ਚਿੰਤਾ ਹੋ ਰਹੀ ਹੈ। ਉਨ੍ਹਾਂ ਰਾਹੁਲ ਗਾਂਧੀ ਵਲੋਂ ਪਾਰਟੀ ਦੀ ਪ੍ਰਧਾਨਗੀ ਛੱਡਣ ਬਾਰੇ ਕਿਹਾ ਕਿ ਸਾਡੇ ਆਗੂ ਨੇ ਸਾਨੂੰ ਛੱਡ ਦਿੱਤਾ ਤੇ ਹੁਣ ਪਾਰਟੀ ਨੂੰ ਆਪਣੀ ਹੋਂਦ ਬਚਾਉਣ ਲਈ ਜੂਝਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਰਾਹੁਲ ਨੇ 25 ਮਈ ਨੂੰ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪਾਰਟੀ 542 ਵਿਚੋਂ ਸਿਰਫ 52 ਸੀਟਾਂ ਹੀ ਜਿੱਤ ਸਕੀ ਸੀ। ਖੁਰਸ਼ੀਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਹੁਤ ਹੀ ਚਿੰਤਾਜਨਕ ਹੈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …