ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਚਾਰ ਦਿਨਾਂ ਭਾਰਤ ਪਹੁੰਚੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ ਮੁਲਾਕਾਤ ਕੀਤੀ। ਕੌਮੀ ਰਾਜਧਾਨੀ ਵਿੱਚ ਸੋਨੀਆ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਵਿੱਚ ਸ਼ਾਮਲ ਮਨਮੋਹਨ ਸਿੰਘ ਅਤੇ ਰਾਜ ਸਭਾ ਮੈਂਬਰ ਆਨੰਦ ਸ਼ਰਮਾ ਵਲੋਂ ਹਸੀਨਾ ਨਾਲ ਮੁਲਾਕਾਤ ਕੀਤੀ ਗਈ। ਅੱਧਾ ਘੰਟਾ ਚੱਲੀ ਇਸ ਮੁਲਾਕਾਤ ਮੌਕੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜੂਦ ਸੀ। ਮੀਟਿੰਗ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਇਸ ਬਾਰੇ ਟਵੀਟ ਵੀ ਕੀਤਾ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …