ਮਿਸੀਸਾਗਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਫਤਿਹ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਵਲੋਂ ਆਪਣੀ ਕੈਨੇਡਾ ਫੇਰੀ ਦੌਰਾਨ ਈਸਟ ਬੈਂਕੁਇਟ ਹਾਲ ਟੋਰਾਂਟੋ ਵਿਖੇ ਪੰਜਾਬੀਆਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਸਾਰੇ ਪੰਜਾਬੀਆਂ ਦੀਆਂ ਪੰਜਾਬ ਸਬੰਧੀ ਮੁਸ਼ਕਿਲਾਂ ਨੂੰ ਸੁਣਿਆਂ ਤੇ ਵਿਸ਼ਵਾਸ਼ ਦਵਾਇਆ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਏਗੀ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਸ. ਸੰਧੂ ਨੇ ਪੰਜਾਬੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਮੀਟਿੰਗ ਵਿੱਚ ਸੰਧੂ ਨੇ ਫਤਿਹ ਗਰੁੱਪ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕਰਕੇ ਸਿਮਰਜੀਤ ਸਿੰਘ ਸੰਧੂ ਨੂੰ ਕੈਨੇਡਾ ਫਤਿਹ ਗਰੁੱਪ ਦਾ ਪ੍ਰਧਾਨ ਅਤੇ ਸਨਾਹਲਦੀਪ ਸਿੰਘ ਕੰਗ ਨੂੰ ਜਨਰਲ ਸਕੱਤਰ ਬਣਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਰਜਿੰਦਰ ਸਿੰਘ ਨਾਗਰਾ ਨੇ ਸ. ਸੰਧੂ ਨੂੰ ਜੀ ਆਇਆਂ ਆਖਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰਭਜੋਤ ਸਿੰਘ ਖਾਲੜਾ, ਗੁਰਦਿੱਤ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਸਰਾਏ ਪ੍ਰਧਾਨ ਯੂਥ ਵਿੰਗ ਕੈਨੇਡਾ, ਕਸ਼ਮੀਰ ਸਿੰਘ ਸੰਧੂ, ਗੁਰਦਿਆਲ ਸਿੰਘ ਸਿੱਧੂ, ਜੱਸੀ ਢੰਡੀਆਂ, ਮਨਦੀਪ ਸਿੰਘ ਸੰਧੂ, ਸਿਮਰਜੀਤ ਸਿੰਘ ਮਾਨ, ਪ੍ਰਭਪ੍ਰੀਤ ਸਿੰਘ, ਸੁਖਜੀਤ ਸਿੰਘ, ਅਮਰਬੀਰ ਸਿੰਘ ਢਿੱਲੋਂ, ਜਸਵੰਤ ਦਾਸ, ਗੁਰਦੀਪ ਸਿੰਘ ਨਾਗਰਾ, ਸੁਖਪਾਲ ਸਿੰਘ, ਸੁਮੀਤ ਸਿੰਘ, ਦਵਿੰਦਰ ਸਿੰਘ ਕੰਡਿਆਲਾ, ਅਮਨਪ੍ਰੀਤ ਸੰਧੂ ਚੋਹਲਾ ਸਾਹਿਬ, ਲਵਪ੍ਰੀਤ ਸਿੰਘ, ਹਰਪਾਲ ਸਿੰਘ ਢਿੱਲੋਂ, ਹਰਮਨਜੀਤ ਸਿੰਘ, ਗੁਰਨੂਰ ਸਿੰਘ, ਰਤਨਬੀਰ ਸਿੰਘ, ਬਲਦੇਵ ਸਿੰਘ, ਗੁਰਪ੍ਰਤਾਪ ਸਿੰਘ, ਡੀ ਪੀ ਰੰਧਾਵਾ, ਹਰਿੰਦਰ ਜੀਤ ਸਿੰਘ ਆਦਿ ਸ਼ਾਮਿਲ ਸਨ। ਅਖੀਰ ਵਿੱਚ ਪ੍ਰਭਜੋਤ ਸਿੰਘ ਸੰਧੂ ਨੇ ਸ. ਇਕਬਾਲ ਸਿੰਘ ਸੰਧੂ ਅਤੇ ਆਏ ਸਾਰੇ ਪੰਜਾਬੀਆਂ ਦਾ ਧੰਨਵਾਦ ਕੀਤਾ ਅਤੇ ਇਸ ਮੌਕੇ ਇਕਬਾਲ ਸਿੰਘ ਸੰਧੂ ਦਾ ਸਨਮਾਨ ਵੀ ਕੀਤਾ ਗਿਆ।
Check Also
ਪੀਐੱਸਬੀ ਸੀਨੀਅਰਜ਼ ਕਲੱਬ ਨੇ ਮਲਟੀਕਲਚਰਲ ਡੇਅ ਸਮਾਗ਼ਮ ਦੌਰਾਨ ਦੰਦਾਂ ਦੀ ਸੰਭਾਲ ਬਾਰੇ ਕੀਤਾ ਸੈਮੀਨਾਰ ਦਾ ਆਯੋਜਨ
ਟੋਰਾਂਟੋ ਮਿਊਜ਼ੀਕਲ ਗਰੁੱਪ ਵੱਲੋਂ ਮੈਂਬਰਾਂ ਦਾ ਕੀਤਾ ਗਿਆ ਮਨੋਰੰਜਨ ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ …