ਅਕਾਲੀ ਦਲ ਨੇ ਦਾਖਾ ਵਿਧਾਨ ਸਭਾ ਹਲਕੇ ‘ਚ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਦਾਖਾ ਦੇ ਐੱਸਐਚਓ ਪ੍ਰੇਮ ਸਿੰਘ ਦਾ ਲੁਧਿਆਣਾ ਜ਼ਿਲ੍ਹੇ ‘ਚੋਂ ਤਬਾਦਲਾ ਕਰਨ ਦੀ ਮੰਗ ਕੀਤੀ ਹੈ।ਅਕਾਲੀ ਵਫ਼ਦ ਨੇ ਕਿਹਾ ਕਿ ਇਹ ਐੱਸਐਚਓ ਕਾਂਗਰਸ ਪਾਰਟੀ ਨਾਲ ਸਬੰਧਤ ਹੈ ਅਤੇ ਚੋਣਾਂ ਦੇ ਐਲਾਨ ਤੋ ਪਹਿਲਾਂ ਹੀ ਵਿਰੋਧੀਆਂ ਨੂੰ ਧਮਕਾਉਣ ਲਈ ਇਸ ਨੂੰ ਦਾਖਾ ‘ਚ ਲਾ ਦਿੱਤਾ ਗਿਆ ਸੀ। ਉਨ੍ਹਾਂ ਐੱਸਐਚਓ ਵੱਲੋਂ ਕੁਝ ਸਮਾਂ ਪਹਿਲਾਂ ਇਕ ਉਮੀਦਵਾਰ ਨੂੰ ਦਿੱਤੀਆਂ ਧਮਕੀਆਂ ਦੀ ਆਡੀਓ ਵੀ ਚੋਣ ਅਧਿਕਾਰੀ ਨੂੰ ਸੌਂਪੀ। ਐੱਸਐਚਓ ਦਾ ਪੁੱਤਰ ਕਾਂਗਰਸ ਪਾਰਟੀ ਦਾ ਸਰਗਰਮ ਆਗੂ ਹੈ। ਉਨ੍ਹਾਂ ਇਸ ਗੱਲ ਦੀ ਵੀ ਪੜਤਾਲ ਮੰਗੀ ਕਿ ਐੱਸਐਚਓ ਨੇ ਕਮਿਸ਼ਨ ਨੂੰ ਆਪਣੇ ਪੁੱਤਰ ਬਾਰੇ ਕਿਉਂ ਨਹੀਂ ਦੱਸਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …