ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਗਾਏ ਹਨ ਕਿ ਲੁਧਿਆਣਾ ਰੇਂਜ ਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦੀ ਚੋਣਾਂ ‘ਚ ਖੁੱਲ੍ਹ ਕੇ ਮਦਦ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੱਟੜਾ ਅਤੇ ਸੰਧੂ ਆਪਸ ਵਿੱਚ ਰਿਸ਼ਤੇਦਾਰ ਹਨ। ਬੈਂਸ ਨੇ ਇਸ ਸਬੰਧੀ ਸੂਬੇ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਿਕਾਇਤ ਭੇਜੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ ਦਾ ਰਿਸ਼ਤੇਦਾਰ ਕਦੀ ਵੀ ਚੋਣ ਪ੍ਰਕਿਰਿਆ ਦੌਰਾਨ ਉਸ ਅਹੁਦੇ ‘ਤੇ ਕੰਮ ਨਹੀਂ ਕਰ ਸਕਦਾ ਹੈ। ਵਿਧਾਇਕ ਬੈਂਸ ਨੇ ਦੱਸਿਆ ਕਿ ਕਾਂਗਰਸ ਆਗੂ ਸੰਦੀਪ ਸੰਧੂ ਅਤੇ ਡੀਆਈਜੀ ਰਣਬੀਰ ਸਿੰਘ ਖੱਟੜਾ ਆਪਸ ‘ਚ ਮਾਮੇ-ਭੂਆ ਦੇ ਪੁੱਤਰ ਹਨ।
Check Also
ਪੰਜਾਬ ਦੇ 114 ਸਾਲਾਂ ਦੇ ਐਥਲੀਟ ਫੌਜਾ ਸਿੰਘ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੁੱਖ …