ਜ਼ਿਮਨੀ ਚੋਣਾਂ ਦੌਰਾਨ ਪੰਜਾਬ ‘ਚ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਵਿਚ ਨੀਮ ਫ਼ੌਜੀ ਦਸਤੇ ਤਾਇਨਾਤ ਕੀਤੇ ਜਾਣ। ਆਜ਼ਾਦਾਨਾ ਤੇ ਨਿਰਪੱਖ ਚੋਣਾਂ ਲਈ ਸਾਰੇ ਬੂਥਾਂ ਦੀ ਵੀਡੀਓਗ੍ਰਾਫ਼ੀ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ। ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੂੰ ਜਾਣੂ ਕਰਵਾਇਆ ਹੈ ਕਿ ਕਾਂਗਰਸ ਪਾਰਟੀ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਡਰ ਦਾ ਮਾਹੌਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਸ ਹੱਥਕੰਡੇ ਨੂੰ ਨਾਕਾਮ ਕਰਨ ਲਈ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕਰਨ ਦੀ ਲੋੜ ਹੈ। ਉਨ੍ਹਾਂ ਚੋਣ ਨਿਗਰਾਨਾਂ ਦੀ ਗਿਣਤੀ ਵਧਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਅਧਿਕਾਰੀ ਨੇ ਅਕਾਲੀ ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਸਾਰੇ ਬੂਥਾਂ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਅਤੇ ਸਾਰੇ ਬੂਥਾਂ ਅੰਦਰ ਮਾਈਕਰੋ ਚੋਣ ਨਿਗਰਾਨ ਤਾਇਨਾਤ ਕੀਤੇ ਜਾਣਗੇ। ਚੋਣ ਅਧਿਕਾਰੀ ਨੇ ਭਰੋਸਾ ਦਿਵਾਇਆ ਹੈ ਕਿ ਮਾਈਕਰੋ ਨਿਗਰਾਨ ਕੇਂਦਰ ਸਰਕਾਰ ਦੇ ਕਰਮਚਾਰੀ ਹੋਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …