ਕਲਾਨੌਰ/ਬਿਊਰੋ ਨਿਊਜ਼ : ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਸਥਿਤ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ‘ਤੇ ਬਣੇ ਦਰਸ਼ਨ ਸਥਾਨ ਤੋਂ ਕੈਨੇਡਾ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਵੱਲੋਂ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ। ਇਸ ਮੌਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸਖਜਿੰਦਰ ਸਿੰਘ ਰੰਧਾਵਾ ਅਤੇ ਪੀਟਰ ਵਿਰਦੀ ਵੀ ਮੌਜੂਦ ਸਨ।ਰੂਬੀ ਢੱਲਾ ਵੱਲੋਂ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ‘ਤੇ ਖੜ੍ਹੇ ਹੋ ਕੇ ਪਾਕਿਸਤਾਨ ਵੱਲੋਂ ਬਣਾਈ ਸਰਵਿਸ ਲੇਨ ਅਤੇ ਟਰਮੀਨਲ ਨੂੰ ਵੀ ਵੇਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਨਿਰਮਾਣ ਕੀਤੇ ਜਾ ਰਹੇ ਕਰਤਾਰਪੁਰ ਟਰਮੀਨਲ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਨਿਰਮਾਣ ਕੀਤੇ ਜਾ ਰਹੇ ਨੈਸ਼ਨਲ ਹਾਈਵੇਅ ਵੱਲੋਂ ਜ਼ੀਰੋ ਲਾਈਨ ‘ਤੇ ਬਣਾਏ ਪੁਲਾਂ ਨੂੰ ਵੀ ਵੇਖਿਆ। ਇਸ ਮੌਕੇ ਮੰਤਰੀ ਰੰਧਾਵਾ ਨੇ ਰੂਬੀ ਢੱਲਾ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸ ਅਤੇ ਡੇਰਾ ਬਾਬਾ ਨਾਨਕ ਦੇ ਇਤਿਹਾਸ ਸਬੰਧੀ ਜਾਣੂ ਕਰਵਾਇਆ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …