Breaking News
Home / ਪੰਜਾਬ / ਭਾਰਤੀ ਚੋਣ ਕਮਿਸ਼ਨ ਵਲੋਂ ਦੇਸ਼ ਭਰ ‘ਚ ਚੋਣ ਸਰਵੇਖਣ ‘ਤੇ ਪਾਬੰਦੀ

ਭਾਰਤੀ ਚੋਣ ਕਮਿਸ਼ਨ ਵਲੋਂ ਦੇਸ਼ ਭਰ ‘ਚ ਚੋਣ ਸਰਵੇਖਣ ‘ਤੇ ਪਾਬੰਦੀ

19 ਤੋਂ 21 ਅਕਤੂਬਰ ਤੱਕ ਨਹੀਂ ਦਿਖਾਇਆ ਜਾ ਸਕੇਗਾ ਕੋਈ ਚੋਣ ਸਰਵੇਖਣ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਚੋਣ ਕਮਿਸ਼ਨ ਨੇ 19 ਅਕਤੂਬਰ ਤੋਂ 21 ਅਕਤੂਬਰ ਤੱਕ ਦੇਸ਼ ਭਰ ਵਿਚ ਚੋਣ ਸਰਵੇਖਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ 19 ਅਕਤੂਬਰ ਸ਼ਾਮ ਸਾਢੇ 6 ਵਜੇ ਤੋਂ ਲੈ ਕੇ 21 ਅਕਤੂਬਰ ਸ਼ਾਮ ਸਾਢੇ 6 ਵਜੇ ਤੱਕ ਕੋਈ ਵੀ ਚੋਣ ਸਰਵੇਖਣ ਪ੍ਰਸਾਰਿਤ ਨਹੀਂ ਕੀਤਾ ਜਾ ਸਕਦਾ। ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ‘ਤੇ ਦਿਖਾਇਆ ਜਾ ਸਕੇਗਾ। ਧਿਆਨ ਰਹੇ ਕਿ ਹਰਿਆਣਾ ਅਤੇ ਮਹਾਂਰਾਸਟਰ ਵਿਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਚ ਵੀ ਆਉਂਦੀ 21 ਅਕਤੂਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਜਿਸ ਦੇ ਨਤੀਜੇ 24 ਅਕਤੂਬਰ ਨੂੰ ਆ ਜਾਣਗੇ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …