ਚੰਨੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਨਹੀਂ ਹੋ ਸਕੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਹਿਮਤੀ ਬਣਦੀ ਦਿਖਾਈ ਨਹੀਂ ਦੇ ਰਹੀ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਸਬੰਧੀ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨਾਲ ਕਿਸੇ ਨੇ ਵੀ ਸੰਪਰਕ ਹੀ ਨਹੀਂ ਕੀਤਾ। ਉਨ੍ਹਾਂ ਚੰਨੀ ਨੂੰ ਕਿਹਾ ਕਿ ਕੱਲ੍ਹ ਤੱਕ ਉਹ ਅਕਾਲ ਤਖਤ ਸਾਹਿਬ ਵਿਖੇ ਹਨ, ਜਦੋਂ ਮਰਜ਼ੀ ਸੰਪਰਕ ਕਰ ਲਿਆ ਜਾਵੇ। ਉਹ ਗੱਲ ਕਰਨ ਲਈ ਤਿਆਰ ਹਨ। ਇਸ ਸਬੰਧੀ ਚੰਨੀ ਨੇ ਕਿਹਾ ਕਿ ਸਰਕਾਰ ਫਿਰ ਤੋਂ ਕੋਸ਼ਿਸ਼ ਕਰ ਰਹੀ ਹੈ ਕਿ ਐੱਸ.ਜੀ.ਪੀ.ਸੀ ਨਾਲ ਰਲ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾਣ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …