ਰੰਧਾਵਾ ਨੇ ਕਿਹਾ – ਦੂਜੀ ਵਾਰ ਕਰਤਾਰਪੁਰ ਸਾਹਿਬ ਜਾਣ ਵਾਲਿਆਂ ਨੂੰ ਸਾਲ ਬਾਅਦ ਹੀ ਮਿਲੇਗੀ ਇਜਾਜ਼ਤ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਅੱਜ ਕੇਂਦਰ ਦੀ ਟੀਮ ਨੇ ਡੇਰਾ ਬਾਬਾ ਨਾਨਕ ਪਹੁੰਚ ਕੇ ਜਾਇਜ਼ਾ ਲਿਆ। ਇਸ ਸਬੰਧੀ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਅੱਜ ਦੀ ਮੀਟਿੰਗ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਰੰਧਾਵਾ ਨੇ ਦੱਸਿਆ ਕਿ ਜਿਹੜਾ ਸ਼ਰਧਾਲੂ ਇਕ ਵਾਰ ਪਾਕਿਸਤਾਨ ਜਾ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਆਵੇਗਾ, ਇਕ ਸਾਲ ਬਾਅਦ ਹੀ ਉਸ ਨੂੰ ਦੂਜੀ ਵਾਰ ਜਾਣ ਦੀ ਆਗਿਆ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਸ਼ਰਧਾਲੂਆਂ ਸਬੰਧੀ ਪਾਕਿ ਸਰਕਾਰ ਦਰਸ਼ਨਾਂ ਲਈ ਇਤਰਾਜ਼ ਲਾਵੇਗੀ, ਉਹ ਇਕ ਮਹੀਨੇ ਬਾਅਦ ਮੁੜ ਅਪਲਾਈ ਕਰ ਸਕਣਗੇ। ਰੰਧਾਵਾ ਨੇ ਦੱਸਿਆ ਕਿ ਆਮ ਦਿਨਾਂ ਵਿਚ ਪੰਜ ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ ਅਤੇ ਹੋਰ ਅਹਿਮ ਮੌਕਿਆਂ ‘ਤੇ ਇਹ ਗਿਣਤੀ ਦਸ ਹਜ਼ਾਰ ਹੋਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …