Breaking News
Home / ਪੰਜਾਬ / ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਹੋਈ। ਨਗਰ ਕੀਰਤਨ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਸਮੇਤ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹਜ਼ਾਰਾਂ ਸੰਗਤਾਂ ਹਾਜ਼ਰ ਹਨ। ਇਹ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ 12 ਪੁਰਾਤਨ ਦਰਵਾਜ਼ਿਆਂ ਦੇ ਬਾਹਰੋਂ ਦੀ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਕੇ ਸੰਪੰਨ ਹੋਇਆ। ਨਗਰ ਕੀਰਤਨ ਦਾ ਥਾਂਥਾਂ ‘ਤੇ ਸੰਗਤਾਂ ਵਲੋਂ ਬੜੀ ਨਿਮਰਤਾ ਨਾਲ ਸਵਾਗਤ ਕੀਤਾ ਗਿਆ। ਧਿਆਨ ਰਹੇ ਕਿ ਭਲਕੇ ਮੰਗਲਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …