ਭਲਕੇ ਈ.ਡੀ. ਤਿਹਾੜ ਜੇਲ੍ਹ ਵਿਚ ਸਾਬਕਾ ਵਿੱਤ ਮੰਤਰੀ ਕੋਲੋਂ ਕਰੇਗੀ ਪੁੱਛਗਿੱਛ
ਨਵੀਂ ਦਿੱਲੀ/ਬਿਊਰੋ ਨਿਊਜ਼
ਆਈ.ਐਨ.ਐਕਸ. ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਇਕ ਹੋਰ ਝਟਕਾ ਲੱਗਾ ਹੈ। ਸੀਬੀਆਈ ਅਦਾਲਤ ਨੇ ਈ.ਡੀ. ਨੂੰ ਇਜਾਜਤ ਦੇ ਦਿੱਤੀ ਕਿ ਉਹ ਚਿਦੰਬਰਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਪੁੱਛਗਿੱਛ ਕਰ ਸਕਦੀ ਹੈ। ਇਸ ਦੇ ਚੱਲਦਿਆਂ ਈ.ਡੀ. ਦੀ ਟੀਮ ਭਲਕੇ ਤਿਹਾੜ ਜੇਲ੍ਹ ਵਿਚ ਸਾਬਕਾ ਵਿੱਤ ਮੰਤਰੀ ਕੋਲੋਂ ਪੁੱਛਗਿੱਛ ਕਰੇਗੀ ਅਤੇ ਉਸ ਨੂੰ ਗ੍ਰਿਫਤਾਰ ਵੀ ਕਰ ਸਕਦੀ ਹੈ।
ਇਸ ਤੋਂ ਪਹਿਲਾਂ ਚਿਦੰਬਰਮ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਵੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਸੀ.ਬੀ.ਆਈ. ਉਨ੍ਹਾਂ ਨੂੰ ਨੀਵਾਂ ਦਿਖਾਉਣ ਲਈ ਜੇਲ੍ਹ ਵਿਚ ਰੱਖਣਾ ਚਾਹੁੰਦੀ ਹੈ। ਧਿਆਨ ਰਹੇ ਕਿ ਚਿਦੰਬਰਮ ਵਲੋਂ ਸੀਨੀਅਰ ਵਕੀਲ ਕਪਿੱਲ ਸਿੱਬਲ ਅਤੇ ਅਭਿਸ਼ੇਕ ਮਨੂੰ ਸਿੰਘਵੀ ਨੇ ਸਪੁਰੀਮ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …