ਕਿਹਾ – ਦੇਸ਼ ਨੂੰ ਵੰਡਣ ਦਾ ਕੰਮ ਕਰ ਰਹੀ ਹੈ ਆਰ.ਐਸ.ਐਸ.
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਰ.ਐਸ.ਐਸ. ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਰ.ਐਸ.ਐਸ. ਕੰਮ ਕਰ ਰਹੀ ਹੈ, ਉਸ ਨਾਲ ਇੰਨਾ ਤਾਂ ਸਾਫ ਹੈ ਕਿ ਇਹ ਦੇਸ਼ ਨੂੰ ਵੰਡਣ ਦਾ ਕੰਮ ਕਰੇਗੀ। ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਵਿਚ ਸਾਰੇ ਧਰਮਾਂ ਦੇ ਲੋਕ ਰਹਿ ਰਹੇ ਹਨ, ਪਰ ਆਰ.ਐਸ.ਐਸ. ਦੇਸ਼ ਵਿਚ ਭੇਦਭਾਵ ਦੀ ਇਕ ਨਵੀਂ ਲਕੀਰ ਵੀ ਖਿੱਚਣ ਦੀ ਕੋਸ਼ਿਸ਼ ਵਿਚ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਸੰਘ ਮੁਖੀ ਮੋਹਨ ਭਾਗਵਤ ਨੇ ਇਕ ਸਮਾਗਮ ਵਿਚ ਭਾਰਤ ਨੂੰ ਹਿੰਦੂ ਰਾਸ਼ਟਰ ਦੱਸਿਆ ਸੀ, ਜਿਸ ਦਾ ਸਿੱਖ ਭਾਈਚਾਰੇ ਨੇ ਡਟਵਾਂ ਵਿਰੋਧ ਵੀ ਕੀਤਾ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …