ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਕੈਪਟਨ ਦੇ ਕਾਫਲੇ ਦਾ ਡਟ ਕੇ ਕੀਤਾ ਵਿਰੋਧ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਰੋਡ ਸ਼ੋਅ ਦੇ ਦੌਰਾਨ ਇਕ ਸਪੈਸ਼ਲ ਓਪਨ ਬੱਸ ਵਿਚ ਸਵਾਰ ਕੈਪਟਨ ਅਮਰਿੰਦਰ ਸਿੰਘ ਦੀ ਦਸਤਾਰ ਇਕ ਝੰਡੀ ਵਿਚ ਫਸ ਕੇ ਲੱਥ ਗਈ, ਹਾਲਾਂਕਿ ਨੇੜੇ ਖੜ੍ਹੇ ਸਮਰਥਕਾਂ ਨੇ ਤੁਰੰਤ ਕੈਪਟਨ ਦੀ ਦਸਤਾਰ ਨੂੰ ਸੰਭਾਲਿਆ।
ਜ਼ਿਕਰਯੋਗ ਹੈ ਕਿ ਰੋਡ ਸ਼ੋਅ ਦੌਰਾਨ ਕੈਪਟਨ ਦੇ ਕਾਫਲੇ ਅੱਗੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਧਿਆਨ ਰਹੇ ਕਿ ਇਹ ਵੀ ਪਹਿਲੀ ਵਾਰ ਦੇਖਿਆ ਜਾ ਰਿਹਾ ਹੈ ਕਿ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਨੂੰ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਜਾਣਾ ਪੈ ਰਿਹਾ ਹੈ। ਪੰਜਾਬ ਵਿਚ 21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਹੋਣੀ ਹੈ, ਜਿਸ ਦੇ ਨਤੀਜੇ 24 ਅਕਤੂਬਰ ਨੂੰ ਆ ਜਾਣਗੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …