ਵਿਸ਼ਵ ਭਰ ‘ਚੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜਾਰੀ ਕੀਤਾ ਗਿਆ ਐਪ
ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਵਿਸ਼ੇਸ਼ਤਾਵਾਂ ਭਰਪੂਰ ‘ਪ੍ਰਕਾਸ਼ ਉਤਸਵ 550’ ਮੋਬਾਇਲ ਐਪ ਜਾਰੀ ਕੀਤੀ ਗਈ। ਇਹ ਐਪ ਇਕ ਵਾਰ ਡਾਊਨਲੋਡ ਕਰਨ ਤੋਂ ਬਾਅਦ ਮੋਬਾਇਲ ਡਾਟਾ ਆਫ ਲਾਈਨ ਹੋਣ ‘ਤੇ ਵੀ ਕੰਮ ਕਰੇਗੀ ਅਤੇ ਇਸ ਲਈ ਇੰਟਰਨੈਟ ਦੀ ਜ਼ਰੂਰਤ ਨਹੀਂ ਪਵੇਗੀ। ਮੋਬਾਇਲ ਐਪ ਨੂੰ ਜਾਰੀ ਕਰਨ ਉਪਰੰਤ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਸ ਐਪ ਨੂੰ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਆਵਾਜਾਈ ਰੂਟ, ਰੇਲਵੇ, ਰਿਹਾਇਸ਼, ਸੁਰੱਖਿਆ, ਇਤਿਹਾਸਕ ਗੁਰਦੁਆਰਾ, ਡਾਕਟਰੀ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਮਿਲੇਗੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …