ਇਕੋ ਸਟੇਜ ‘ਤੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ 21 ਅਕਤੂਬਰ ਨੂੰ ਹੋਵੇਗਾ ਵਿਚਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਖੀ ਚਿੱਠੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਿਲ ਕੇ ਮਨਾਉਣ ਦੀ ਸਾਰੀ ਟੇਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਰੱਖਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਹੁਕਮ ਜਾਰੀ ਹੋਵੇਗਾ, ਉਹ ਉਸ ਨੂੰ ਪੂਰਾ ਕਰਨਗੇ। ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਮਨਾਉਣ ਸੰਬੰਧੀ ਇਹ ਮਾਮਲਾ 21 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ‘ਚ ਵਿਚਾਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਮੁਲਾਕਾਤ ਸਮੇਂ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਮੋਬਾਇਲ ਫੋਨ ‘ਤੇ ਗੱਲ ਵੀ ਕਰਾਈ।
Home / ਪੰਜਾਬ / ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੰਨੀ ਤੇ ਰੰਧਾਵਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਅਮਰਿੰਦਰ ਦੀ ਚਿੱਠੀ
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …