Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ‘ਚ ਚੋਣ ਪ੍ਰਚਾਰ ਦੌਰਾਨ ਕਿਹਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ‘ਚ ਚੋਣ ਪ੍ਰਚਾਰ ਦੌਰਾਨ ਕਿਹਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰ ਸਰਕਾਰ ਕਰ ਰਹੀ ਹੈ ਪੂਰੇ ਇੰਤਜ਼ਾਮ
ਕੁਰੂਸ਼ੇਤਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਦੌਰਾਨ ਕਿਹਾ ਕਿ ਉਹ ਖੁਸ਼ ਹਨ ਕਿ ਕਰਤਾਰਪੁਰ ਕੌਰੀਡੋਰ ਮੁਕੰਮਲ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੱਤ ਦਹਾਕਿਆਂ ਤੋਂ ਚੱਲੀ ਆ ਰਹੀ ਸਿਆਸੀ ਤੇ ਰਣਨੀਤਕ ਗਲਤੀ ਨੂੰ ਕਾਫੀ ਹੱਦ ਤੱਕ ਸੁਧਾਰਨ ਦਾ ਮੌਕਾ ਮਿਲਿਆ ਹੈ। ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਵਿਚ ਹੈ ਅਤੇ ਇਸ ਨੂੰ ਦੁਨੀਆ ਭਰ ਵਿਚ ਮਨਾਉਣ ਦਾ ਇੰਤਜਾਮ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਆਉਂਦੀ 8 ਨਵੰਬਰ ਨੂੰ ਪ੍ਰਧਾਨ ਮੰਤਰੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੌਰੀਡੋਰ ਦਾ ਉਦਘਾਟਨ ਕੀਤਾ ਜਾਣਾ ਹੈ।

Check Also

ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ

ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …