ਸੁਰੱਖਿਆ ਬਲਾਂ ਨੇ ਬੰਬਾਂ ਨਾਲ ਘਰ ਨੂੰ ਉਡਾਇਆ
ਸ੍ਰੀਨਗਰ/ਬਿਊਰੋ ਨਿਊਜ਼
ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਸਮੇਤ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਨੂੰ ਬਿਜਬੇਹਰਾ ਦੇ ਪਲਾਜਪੋਰਾ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਰਾਤ ਨੂੰ ਹੀ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਸੀ। ਅੱਤਵਾਦੀ ਇਕ ਘਰ ਵਿਚ ਲੁਕੇ ਹੋਏ ਸਨ, ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਹ ਨਹੀਂ ਮੰਨੇ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸ ਘਰ ਨੂੰ ਹੀ ਉਡਾ ਦਿੱਤਾ। ਮਾਰੇ ਗਏ ਤਿੰਨੋਂ ਅੱਤਵਾਦੀ ਹਿਜਬੁਲ ਮੁਜਾਹਦੀਨ ਨਾਲ ਸਬੰਧਤ ਸਨ। ਉਧਰ ਦੂਜੇ ਪਾਸੇ ਪੰਜਾਬ ਅਤੇ ਜੰਮੂ ‘ਚ ਰੱਖਿਆ ਟਿਕਾਣਿਆਂ ‘ਤੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦਿਆਂ ਅਲਰਟ ਜਾਰੀ ਕੀਤਾ ਗਿਆ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …