ਸੀ.ਬੀ.ਆਈ. ਚਾਰਜਸ਼ੀਟ ਦਾਇਰ ਕਰਨ ਦੀ ਤਿਆਰੀ ‘ਚ
ਨਵੀਂ ਦਿੱਲੀ/ਬਿਊਰੋ ਨਿਊਜ਼
ਆਈ.ਐਨ.ਐਕਸ. ਮੀਡੀਆ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕੋਲੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਵਿਸ਼ੇਸ਼ ਅਦਾਲਤ ਕੋਲੋਂ ਇਜਾਜ਼ਤ ਮਿਲਣ ‘ਤੇ ਈ.ਡੀ. ਦੀ ਟੀਮ ਅੱਜ ਸਵੇਰੇ ਤਿਹਾੜ ਜੇਲ੍ਹ ਦਿੱਲੀ ਪਹੁੰਚੀ ਸੀ ਅਤੇ ਪੁੱਛਗਿੱਛ ਤੋਂ ਬਾਅਦ ਚਿਦੰਬਰਮ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੌਰਾਨ ਚਿਦੰਬਰਮ ਦੀ ਪਤਨੀ ਅਤੇ ਪੁੱਤਰ ਕਾਰਤੀ ਵੀ ਉਸ ਨੂੰ ਮਿਲਣ ਜੇਲ੍ਹ ਪਹੁੰਚੇ ਸਨ। ਉਧਰ ਦੂਜੇ ਪਾਸੇ ਸੀ.ਬੀ.ਆਈ. ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਚਿਦੰਬਰਮ ਅਤੇ ਉਸਦੇ ਪੁੱਤਰ ਕੀਰਤੀ ਖਿਲਾਫ ਚਾਰਜਸ਼ੀਟ ਦਾਇਰ ਕਰਨ ਦੀ ਤਿਆਰੀ ਵਿਚ ਹੈ। ਸੀ.ਬੀ.ਆਈ. ਦੀ ਚਾਰਜਸ਼ੀਟ ਵਿਚ ਆਰੋਪ ਹੈ ਕਿ ਚਿਦੰਬਰਮ ਨੇ ਵਿੱਤ ਮੰਤਰੀ ਰਹਿੰਦੇ ਹੋਏ ਰਿਸ਼ਵਤ ਲੈ ਕੇ ਆਈ.ਐਨ.ਐਕਸ. ਮੀਡੀਆ ਨੂੰ 2007 ਵਿਚ 305 ਕਰੋੜ ਰੁਪਏ ਲੈਣ ਲਈ ਵਿਦੇਸ਼ੀ ਨਿਵੇਸ਼ ਬੋਰਡ ਕੋਲੋਂ ਮਨਜੂਰੀ ਦਿਵਾਈ ਸੀ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਚਿਦੰਬਰਮ ਨੂੰ ਲੰਘੀ 21 ਅਗਸਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …