Breaking News
Home / ਭਾਰਤ / ਅਯੁੱਧਿਆ ਮਾਮਲੇ ‘ਤੇ ਬਹਿਸ ਪੂਰੀ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਅਯੁੱਧਿਆ ਮਾਮਲੇ ‘ਤੇ ਬਹਿਸ ਪੂਰੀ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

17 ਨਵੰਬਰ ਤੋਂ ਪਹਿਲਾਂ ਫੈਸਲਾ ਆਉਣ ਦੀ ਉਮੀਦ
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ਮਾਮਲੇ ‘ਚ 6 ਅਗਸਤ ਤੋਂ ਚੱਲ ਰਹੀ ਸੁਣਵਾਈ ਸਾਰੇ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਪੂਰੀ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ ਕਿਹਾ ਜਾ ਰਿਹਾ ਹੈ ਕਿ ਆਉਂਦੀ 17 ਨਵੰਬਰ ਤੋਂ ਪਹਿਲਾਂ ਹੀ ਕੋਈ ਫੈਸਲਾ ਆ ਸਕਦਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ 17 ਨਵੰਬਰ ਨੂੰ ਚੀਫ ਜਸਟਿਸ ਰੰਜਨ ਗੋਗੋਈ ਸੇਵਾ ਮੁਕਤ ਹੋਣ ਵਾਲੇ ਹਨ ਅਤੇ ਉਹ ਇਸ ਕੇਸ ਦੀ ਸੁਣਵਾਈ ਲਈ ਗਠਿਤ ਸੰਵਿਧਾਨਕ ਬੈਂਚ ਦੇ ਮੁਖੀ ਹਨ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਅਦਾਲਤ ਵਿਚ ਗਹਿਮਾਗਹਿਮੀ ਰਹੀ। ਮੁਸਲਿਮ ਪੱਖ ਦੇ ਵਕੀਲ ਰਾਜੀਵ ਧਵਨ ਨੇ ਹਿੰਦੂ ਮਹਾਂਸਭਾ ਦੇ ਵਕੀਲ ਵਲੋਂ ਅਦਾਲਤ ਵਿਚ ਪੇਸ਼ ਨਕਸ਼ਾ ਵੀ ਪਾੜ ਦਿੱਤਾ। ਇਸ ‘ਤੇ ਚੀਫ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਅਜਿਹਾ ਹੁੰਦਾ ਰਿਹਾ ਤਾਂ ਅਸੀਂ ਉਠ ਕੇ ਚਲੇ ਜਾਵਾਂਗੇ। ਇਸ 134 ਸਾਲ ਪੁਰਾਣੇ ਅਯੁੱਧਿਆ ਮਾਮਲੇ ਵਿਵਾਦ ਵਿਚ ਸੂਨੀ ਵਕਫ ਬੋਰਡ 58 ਸਾਲ ਤੋਂ ਦਾਅਵੇਦਾਰੀ ਪੇਸ਼ ਕਰ ਰਿਹਾ ਹੈ।

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …