ਲੋਹੀਆਂ ਖ਼ਾਸ/ਬਿਊਰੋ ਨਿਊਜ਼
ਸੁਲਤਾਨਪੁਰ ਲੋਧੀ ਨੇੜੇ ਪੈਂਦੇ ਕਸਬਾ ਲੋਹੀਆਂ ਖਾਸ ਦੇ ਵਾਰਡ ਨੰਬਰ 2 ਡੁਮਾਣਾ ਵਿਖੇ ਇੱਕ ਨਸ਼ੇੜੀ ਮਨਜੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਕਮਲਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਸਮਝੌਤੇ ਤਹਿਤ ਕੁਝ ਦਿਨ ਪਹਿਲਾਂ ਹੀ ਆਪਣੇ ਪੇਕੇ ਘਰ ਤੋਂ ਸਹੁਰੇ ਘਰ ਆਈ ਸੀ। ਮ੍ਰਿਤਕਾ ਦੀ ਸੱਸ ਸਵਰਨ ਕੌਰ ਦਾ ਕਹਿਣਾ ਸੀ ਕਿ ਉਸ ਦਾ ਪੁੱਤਰ ਨਸ਼ਾ ਕਰਦਾ ਹੈ ਅਤੇ ਉਸ ਦਾ ਕਮਲਜੀਤ ਕੌਰ ਨਾਲ ਅਕਸਰ ਹੀ ਲੜਾਈ ਝਗੜਾ ਕਰਦਾ ਰਹਿੰਦਾ ਸੀ। ਉੱਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਅਤੇ ਕਤਲ ਮੌਕੇ ਵਰਤਿਆ ਗਏ ਹਥਿਆਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਆਰੰਭ ਦਿੱਤੀ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …