-5.5 C
Toronto
Tuesday, March 3, 2026
spot_img
Homeਪੰਜਾਬਸੁਖਪਾਲ ਸਿੰਘ ਖਹਿਰਾ ਨੂੰ ਝਟਕਾ

ਸੁਖਪਾਲ ਸਿੰਘ ਖਹਿਰਾ ਨੂੰ ਝਟਕਾ

ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੂੰ ਝਟਕਾ ਲੱਗਿਆ ਹੈ। ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਹ ਭਗਵੰਤ ਮਾਨ ਦੀ ਅਗਵਾਈ ‘ਚ ਪਾਰਟੀ ਵਿਚ ਸ਼ਾਮਲ ਹੋਏ । ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਲਦੇਵ ਸਿੰਘ ਨੇ ਅਸਤੀਫ਼ੇ ਲਈ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

RELATED ARTICLES
POPULAR POSTS