Breaking News
Home / ਪੰਜਾਬ / ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਰੋਡ ਸ਼ੋਆਂ ਦਾ ਬੋਲਬਾਲਾ

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਰੋਡ ਸ਼ੋਆਂ ਦਾ ਬੋਲਬਾਲਾ

ਕੈਪਟਨ ਅਮਰਿੰਦਰ ਨੇ ਜਲਾਲਾਬਾਦ ‘ਚ ਰੋਡ ਸ਼ੋਅ ਕੱਢ ਕੇ ਰਮਿੰਦਰ ਆਂਵਲਾ ਲਈ ਮੰਗੀਆਂ ਵੋਟਾਂ
ਜਲਾਲਾਬਾਦ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਹੋਣੀ ਹੈ। ਇਸ ਦੇ ਚੱਲਦਿਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਵਲੋਂ ਆਪੋਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਰੋਡ ਸ਼ੋਅ ਕੱਢੇ ਜਾ ਰਹੇ ਹਨ। ਇਸ ਦੇ ਚੱਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਂਵਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸ਼ੇਰ ਸਿੰਘ ਘੁਬਾਇਆ ਤੋਂ ਇਲਾਵਾ ਕੈਬਨਿਟ ਮੰਤਰੀ ਅਤੇ ਵਿਧਾਇਕ ਹਾਜ਼ਰ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਕੈਪਟਨ ਅਮਰਿੰਦਰ ਨੇ ਹਲਕਾ ਦਾਖਾ ਵਿਚ ਵੀ ਕਾਂਗਰਸੀ ਉੋਮੀਦਵਾਰ ਸੰਦੀਪ ਸੰਧੂ ਦੇ ਹੱਕ ਵਿਚ ਰੋਡ ਸ਼ੋਅ ਕਰਕੇ ਵੋਟਾਂ ਮੰਗੀਆਂ ਸਨ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਜਲਾਲਾਬਾਦ ਵਿਚ ‘ਆਪ’ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਅਤੇ ਵੋਟਾਂ ਮੰਗੀਆਂ। ਇਸ ਮੌਕੇ ਅਮਨ ਅਰੋੜਾ ਨੇ ਕਾਂਗਰਸ ਅਤੇ ਅਕਾਲੀਭਾਜਪਾ ਦੀ ਰੱਜ ਕੇ ਆਲੋਚਨਾ ਕੀਤੀ ਅਤੇ ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਅਪੀਲ ਵੀ ਕੀਤੀ।

Check Also

ਸ਼ੋ੍ਮਣੀ ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਲਈ ਤਿੰਨ ਮੈਂਬਰੀ ਕਮੇਟੀ ਦਾ ਕੀਤਾ ਗਠਨ

ਕਮੇਟੀ ਵੱਲੋਂ ਹੀ ਉਮੀਦਵਾਰ ਦੇ ਨਾਂ ਦੀ ਕੀਤੀ ਜਾਵੇਗੀ ਸਿਫਾਰਸ਼ ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ …