ਦਿੱਲੀ ਸਰਕਾਰ ਨੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਰੱਖਿਆ ਹੈ 10 ਕਰੋੜ ਰੁਪਏ ਦਾ ਬਜਟ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਪੂਰਾ ਪ੍ਰਬੰਧ ਕਰਨ ਦਾ ਫੈਸਲਾ ਲਿਆ ਹੈ। ਕਰਤਾਰਪੁਰ ਜਾਣ ਲਈ ਆਨਲਾਈਨ ਅਪਲਾਈ ਕਰਨ ਤੋਂ ਲੈ ਕੇ 1600 ਰੁਪਏ ਦੀ ਫੀਸ ਵੀ ਦਿੱਲੀ ਸਰਕਾਰ ਦੇਵੇਗੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕੇ ਦਿੱਲੀ ਸਰਕਾਰ ਚਾਹੁੰਦੀ ਹੈ ਕਿ ਵੱਧ ਤੋਂ ਵੱਧ ਸੰਗਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਵਾਨਗੀ ਤੇ 1600 ਰੁਪਏ ਫੀਸ ਸਬੰਧੀ ਦਿੱਕਤ ਆ ਰਹੀ ਸੀ ਪਰ ਇਹ ਜ਼ਿੰਮੇਵਾਰੀ ਹੁਣ ਦਿੱਲੀ ਸਰਕਾਰ ਨਿਭਾਏਗੀ। ਇਹੀ ਨਹੀਂ ਕਰਤਾਰਪੁਰ ਸਾਹਿਬ ਜਾਣ ਲਈ ਬੱਸਾਂ ਤੇ ਰੇਲ ਸਫ਼ਰ ਦਾ ਪ੍ਰਬੰਧ ਵੀ ਦਿੱਲੀ ਸਰਕਾਰ ਕਰੇਗੀ। ਧਿਆਨ ਰਹੇ ਕਿ ਦਿੱਲੀ ਸਰਕਾਰ ਨੇ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਲਈ 10 ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਹੈ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …