Breaking News
Home / ਹਫ਼ਤਾਵਾਰੀ ਫੇਰੀ / ਸੱਜਣ ਕੁਮਾਰ ਨੂੰ ਬਚਾਉਣ ਲਈ ਪੁਲਿਸ ਨੇ ਪੇਸ਼ ਕੀਤਾ ਸੀ ਜਾਅਲੀ ਜੋਗਿੰਦਰ ਸਿੰਘ

ਸੱਜਣ ਕੁਮਾਰ ਨੂੰ ਬਚਾਉਣ ਲਈ ਪੁਲਿਸ ਨੇ ਪੇਸ਼ ਕੀਤਾ ਸੀ ਜਾਅਲੀ ਜੋਗਿੰਦਰ ਸਿੰਘ

ਨਵੀਂ ਦਿੱਲੀ : 1984 ਵਿਚ ਹੋਏ ਦਿੱਲੀ ਸਿੱਖ ਕਤਲੇਆਮ ਸਬੰਧੀ ਸਨਸਨੀਖੇਜ ਖੁਲਾਸਾ ਹੋਇਆ ਹੈ। ਇਹ ਖੁਲਾਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਬਾਰੇ ਖੁਲਾਸਾ ਕੀਤਾ ਕਿ ਪੁਲਿਸ ਹੀ ਸੱਜਣ ਕੁਮਾਰ ਨੂੰ ਬਚਾਉਂਦੀ ਰਹੀ ਹੈ। ਬੁੱਧਵਾਰ ਨੂੰ ਸੱਜਣ ਕੁਮਾਰ ਵਿਰੁੱਧ ਪਟਿਆਲਾ ਹਾਊਸ ਵਿਚ ਸੁਣਵਾਈ ਹੋਈ, ਜਿਸ ਵਿਚ ਇਹ ਖੁਲਾਸਾ ਹੋਇਆ ਹੈ। ਸਿਰਸਾ ਨੇ ਦੱਸਿਆ ਕਿ ਪੁਲਿਸ ਨੇ 1992 ਵਿਚ ਸੱਜਣ ਕੁਮਾਰ ਨੂੰ ਬਚਾਉਣ ਵਾਸਤੇ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿਚ ਪੇਸ਼ ਕੀਤਾ, ਜੋ ਆਪਣੇ ਬਿਆਨ ਦਰਜ ਕਰਵਾਉਂਦਾ ਰਿਹਾ ਕਿ ਸੱਜਣ ਕੁਮਾਰ ਕਤਲੇਆਮ ਵਿਚ ਸ਼ਾਮਲ ਨਹੀਂ ਹੈ।
ਦੋਸ਼ੀਆਂ ਦੀ ਪੁਲਿਸ ਨਾਲ ਗੰਢਤੁੱਪ ਉਦੋਂ ਜ਼ਾਹਰ ਹੋਈ ਜਦੋਂ ਵੀਰਵਾਰ ਨੂੰ ਅਸਲੀ ਜੋਗਿੰਦਰ ਸਿੰਘ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਗਿਆ। ਉਸ ਨੇ ਦੱਸਿਆ ਕਿ ਉਸ ਨੇ ਕਦੇ ਵੀ ਅੰਗਰੇਜ਼ੀ ਵਿੱਚ ਦਸਤਖਤ ਕਰਕੇ ਅਦਾਲਤ ਵਿੱਚ ਗਵਾਹੀ ਨਹੀਂ ਦਿੱਤੀ ਕਿਉਂਕਿ ਉਹ ਅੰਗਰੇਜ਼ੀ ਜਾਣਦਾ ਹੀ ਨਹੀਂ। ਉਸ ਨੇ ਇਹ ਵੀ ਦੱਸਿਆ ਕਿ ਉਸ ਨੇ ਸੱਜਣ ਕੁਮਾਰ ਨੂੰ ਆਪਣੇ ਭਰਾ ਦਾ ਕਤਲ ਕਰਦਿਆਂ ਵੇਖਿਆ ਹੈ ਤੇ ਸੱਜਣ ਕੁਮਾਰ ਸਿੱਖ ਕਤਲੇਆਮ ਦਾ ਦੋਸ਼ੀ ਹੈ। ਸਿਰਸਾ ਨੇ ਦੱਸਿਆ ਕਿ ਅਦਾਲਤ ‘ਚ ਸੀਬੀਆਈ ਨੇ ਕਿਹਾ ਕਿ ਪੁਲਿਸ ਦੋਸ਼ੀਆਂ ਨਾਲ ਰਲੀ ਹੋਈ ਸੀ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …