ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਹਲਕਾ ਜੈਤੋ ਤੋਂ ਬਾਗ਼ੀ ਹੋਏ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ‘ਆਪ’ ‘ਚ ਪਰਤ ਆਏ ਹਨ। ਬਲਦੇਵ ਸਿੰਘ ਨੇ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਵਿਧਾਇਕ ਕੁਲਵੰਤ ਸਿੰਘ ਕੋਟਲੀ ਤੇ ਮੀਡੀਆ ਇੰਚਾਰਜ ਮਨਜੀਤ ਸਿੱਧੂ ਨਾਲ ਮੀਟਿੰਗ ਕਰਨ ਉਪਰੰਤ ਘਰ ਵਾਪਸੀ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਜਦ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਕੋਲੋਂ ਵਿਰੋਧੀ ਧਿਰ ਦੇ ਆਗੂ ਦਾ ਦਰਜਾ ਵਾਪਸ ਲਿਆ ਸੀ ਤਾਂ ਖਹਿਰਾ ਨਾਲ ਮਿਲ ਕੇ ਬਲਦੇਵ ਸਿੰਘ ਨੇ ‘ਆਪ’ ਵਿਰੁੱਧ ਮੋਹਰੇ ਹੋ ਕੇ ਬਗਾਵਤ ਦਾ ਝੰਡਾ ਚੁੱਕਿਆ ਸੀ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …