ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦਿੱਤੀ ਜਾਵੇਗੀ ਜ਼ਮੀਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਨੇ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ। ਦੋ ਸੌ ਸਕੁਏਅਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ ਵਿਚ ਉਸੇ ਜਗ੍ਹਾ ਦਿੱਤੀ ਜਾਵੇਗੀ, ਜਿੱਥੇ ਮੰਦਰ ਨੂੰ ਤੋੜਿਆ ਗਿਆ ਸੀ। ਸਰਕਾਰ ਵਲੋਂ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੇ ਅਦਾਲਤ ਵਿਚ ਦੱਸਿਆ ਕਿ ਭਗਤਾਂ ਦੀ ਇਕ ਕਮੇਟੀ ਨੂੰ ਮੰਦਰ ਨਿਰਮਾਣ ਲਈ ਸਰਕਾਰ ਜ਼ਮੀਨ ਦੇਵੇਗੀ। ਅਦਾਲਤ ਨੇ ਸਰਕਾਰ ਦੇ ਹਲਫਨਾਮੇ ਨੂੰ ਰਿਕਾਰਡ ਵਿਚ ਲੈ ਲਿਆ ਅਤੇ ਹੁਣ ਇਸ ‘ਤੇ ਸੋਮਵਾਰ ਨੂੰ ਫੈਸਲਾ ਆਵੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਕਹਿਣ ‘ਤੇ ਦਿੱਲੀ ਵਿਕਾਸ ਅਥਾਰਟੀ ਨੇ ਰਵਿਦਾਸ ਮੰਦਰ ਨੂੰ ਤੋੜ ਦਿੱਤਾ ਸੀ, ਜਿਸ ਤੋਂ ਬਾਅਦ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …