ਡੀਪੋਰਟ ਕੀਤੇ ਭਾਰਤੀਆਂ ‘ਚ ਜ਼ਿਆਦਾਤਰ ਪੰਜਾਬੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮੈਕਸੀਕੋ ਵਲੋਂ ਡੀਪੋਰਟ ਕੀਤੇ 325 ਭਾਰਤੀ ਨਾਗਰਿਕ ਦਿੱਲੀ ਪਹੁੰਚ ਗਏ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬੀ ਨੌਜਵਾਨ ਹੀ ਹਨ। ਇਹ ਨੌਜਵਾਨ ਇਕ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਦਿੱਲੀ ਦੇ ਹਵਾਈ ਅੱਡੇ ‘ਤੇ ਉਤਰੇ। ਇਹ ਸਾਰੇ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਦੀ ਸਰਹੱਦ ਅੰਦਰ ਦਾਖਲ ਹੋਣ ਲਈ ਮੈਕਸੀਕੋ ਪਹੁੰਚ ਗਏ ਸਨ ਅਤੇ ਇਨ੍ਹਾਂ ਸਾਰਿਆਂ ਨੇ ਪ੍ਰਤੀ ਵਿਅਕਤੀ 25 ਤੋਂ 30 ਲੱਖ ਰੁਪਏ ਤੱਕ ਏਜੰਟਾਂ ਨੂੰ ਦਿੱਤੇ ਸਨ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੀ ਮੈਕਸੀਕੋ ਸਰਕਾਰ ਉੱਤੇ ਅਜਿਹੇ ਗ਼ੈਰ-ਕਾਨੂੰਨੀ ਪਰਵਾਸੀਆਂ ਵਿਰੁੱਧ ਸਖ਼ਤੀ ਕਰਨ ਲਈ ਕਿਹਾ ਸੀ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …