4 C
Toronto
Saturday, November 8, 2025
spot_img
Homeਪੰਜਾਬਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਤਲਵੰਡੀ ਸਾਬੋ/ਬਿਊਰੋ ਨਿਊਜ਼
ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਬਲਜੀਤ ਸਿੰਘ ਦਾਦੂਵਾਲ ਨੂੰ ਅੱਜ ਤਲਵੰਡੀ ਸਾਬੋ ਵਿਖੇ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਆਏ ਸਨ ਅਤੇ ਵਾਪਸੀ ਮੌਕੇ ਐੱਸ. ਪੀ. ਬਠਿੰਡਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ। ਇਸ ਦੀ ਪੁਸ਼ਟੀ ਦਾਦੂਵਾਲ ਦੇ ਸੇਵਾਦਾਰ ਜਗਮੀਤ ਸਿੰਘ ਨੇ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਦਾਦੂਵਾਲ ਦੀ ਗ੍ਰਿਫ਼ਤਾਰੀ ਦੇ ਪਿੱਛੇ ਸਿਵਲ ਲਾਈਨ ਬਠਿੰਡਾ ਦਾ ਮਾਮਲਾ ਹੈ, ਪਰ ਇਸ ਦੀ ਪੁਸ਼ਟੀ ਅਧਿਕਾਰੀਆਂ ਨੇ ਅੱਜ ਤੱਕ ਨਹੀਂ ਕੀਤੀ ਹੈ।

RELATED ARTICLES
POPULAR POSTS