ਬਾਬਾ ਢਿੱਲੋਂ ਨੇ ਕਿਹਾ ਮਾਲਵਿੰਦਰ ਅਤੇ ਸ਼ਵਿੰਦਰ ਵੱਲ ਕੋਈ ਦੇਣਦਾਰੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਜਾਤੀ ਤੌਰ ‘ਤੇ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਅਦਾਲਤ ਵਿਚ ਅਰਜ਼ੀ ਦੇ ਕੇ ਕਿਹਾ ਸੀ ਕਿ ਉਨ੍ਹਾਂ ਦੀ ਆਰ.ਐਚ.ਸੀ. ਹੋਲਡਿੰਗਜ਼, ਜਿਸ ਦੇ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਵਿੰਦਰ ਸਿੰਘ ਹਨ, ਵੱਲ ਕੋਈ ਦੇਣਦਾਰੀ ਨਹੀਂ ਹੈ। ਬਾਬਾ ਢਿੱਲੋਂ ਨੇ ਅਦਾਲਤ ਨੂੰ ਦੱਸਿਆ ਕਿ ਆਰ.ਐਚ.ਸੀ. ਹੋਲਡਿੰਗਸ ਨੇ ਝੂਠੇ ਦਾਅਦੇ ਪੇਸ਼ ਕੀਤੇ ਹਨ। ਇਸ ਪਿੱਛੋਂ ਅਦਾਲਤ ਨੇ ਲੰਘੀ 11 ਅਕਤੂਬਰ ਨੂੰ ਦਿੱਤੇ ਆਪਣੇ ਹੁਕਮ ਵਿਚ ਬਾਬਾ ਢਿੱਲੋਂ, ਉਨ੍ਹਾਂ ਦੀ ਪਤਨੀ ਸ਼ਬਨਮ, ਪੁੱਤਰ ਗੁਰਕੀਰਤਨ ਤੇ ਗੁਰਪ੍ਰੀਤ ਨੂੰ ਲੈਣ ਦੇਣ ਦੇ ਸਾਰੇ ਦਸਤਾਵੇਜ਼ਾਂ ਨਾਲ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …